Saturday , January 22 2022
Breaking News
Home / BREAKING / ਵਿਭਾਗ ਵੱਲੋਂ ਕਿਸਾਨਾਂ ਦੇ 770.31 ਕਰੋੜ ਦੀ ਰਾਸ਼ੀ ਕਲੀਅਰ, ਸੂਬੇ ਵਿੱਚ ਖਰੀਦ ਦੇ ਅੱਠਵੇਂ ਦਿਨ 175583.95 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

ਵਿਭਾਗ ਵੱਲੋਂ ਕਿਸਾਨਾਂ ਦੇ 770.31 ਕਰੋੜ ਦੀ ਰਾਸ਼ੀ ਕਲੀਅਰ, ਸੂਬੇ ਵਿੱਚ ਖਰੀਦ ਦੇ ਅੱਠਵੇਂ ਦਿਨ 175583.95 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

Web Desk –Harsimranjit Kaur

ਚੰਡੀਗੜ, 10 ਅਕਤੂਬਰ (ਓਜੀ ਇੰਡਿਅਨ ਬਿਊਰੋ)-  ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਅੱਠਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 175583.95  ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ  ਖਰੀਦ ਦੇ ਅੱਠਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 174589.95 ਮੀਟਿ੍ਰਕ ਟਨ ਝੋਨਾ  ਸਰਕਾਰੀ ਏਜੰਸੀਆਂ ਵਲੋਂ ਅਤੇ 994 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ  ਮੰਡੀਆਂ ਵਿੱਚ ਖਰੀਦ ਦੇ ਅੱਠਵੇਂ ਦਿਨ 180323 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।

ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 933405.50 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 862752 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 770.31 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

About admin

Check Also

उत्तराखंड विधानसभा चुनाव: भाजपा ने 59 उम्मीदवारों की सूची की जारी, सीएम पुष्कर सिंह धामी खटीमा से लड़ेंगे चुनाव

देहरादून, 20 जनवरी 2022,  (ओजी इंडियन ब्यूरो)- भारतीय जनता पार्टी ने उत्तराखंड चुनाव के लिए …

Leave a Reply

Your email address will not be published. Required fields are marked *