Monday , March 20 2023
Breaking News
Home / BREAKING / SGPC ਨੇ ਢੱਡਰੀਆਂ ਵਾਲਿਆਂ ਵਲੋਂ ਕੀਤੀ ਬੇਤੁਕੀ ਟਿੱਪਣੀ ਦੀ ਨਿੰਦਾ, SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿਖਾਏ ਤਿੱਖੇ ਤੇਵਰ

SGPC ਨੇ ਢੱਡਰੀਆਂ ਵਾਲਿਆਂ ਵਲੋਂ ਕੀਤੀ ਬੇਤੁਕੀ ਟਿੱਪਣੀ ਦੀ ਨਿੰਦਾ, SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿਖਾਏ ਤਿੱਖੇ ਤੇਵਰ

Web Desk-Harsimranjit Kaur

ਚੰਡੀਗੜ੍ਹ, 20 ਅਕਤੂਬਰ (ਓਜੀ ਇੰਡਿਅਨ ਬਿਊਰੋ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਬੇਤੁਕੀ ਟਿੱਪਣੀ ਦੀ ਨਿੰਦਾ ਕਰਦਿਆਂ ਇਸ ਸਬੰਧੀ ਮਤਾ ਪਾਸ ਕੀਤਾ ਜਿਸ ’ਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਤਿੱਖੇ ਤੇਵਰ ਦਿਖਾਉਂਦਿਆਂ ਆਪਣਾ ਬਿਆਨ ਸਪੱਸ਼ਟ ਕੀਤਾ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸਿੰਘੂ ਬਾਰਡਰ ’ਤੇ ਲਖਵੀਰ ਸਿੰਘ ਦੇ ਕਤਲ ਤੋਂ ਬਾਅਦ ਉਨ੍ਹਾਂ ਨੇ ਬਿਆਨ ਜਾਰੀ ਕੀਤਾ ਸੀ ਕਿ ਸਿਰ ਤੋਂ ਮੋਨੇ ਸ਼ਰਧਾਲੂ ਗੁਰੂ ਘਰਾਂ ’ਚ ਬਣੇ ਦਰਬਾਰ ਸਾਹਿਬ ਵਿਚ ਤਾਂ ਹੀ ਜਾਣ ਜੇਕਰ ਉੱਥੇ ਵਿਅਕਤੀ ਹੋਣ ਜਾਂ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਣ ਪਰ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਗੱਲ ਨੂੰ ਸ੍ਰੀ ਹਰਿਮੰਦਰ ਸਾਹਿਬ ਨਾਲ ਜੋੜ ਦਿੱਤਾ ਜੋ ਕਿ ਬਿਲਕੁਲ ਨਿਰਅਧਾਰ ਹੈ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਵੀਰ ਸਿੰਘ ਨੂੰ ਬੇਅਦਬੀ ਦੇ ਨਾਮ ’ਤੇ ਕਤਲ ਕੀਤਾ ਗਿਆ ਅਤੇ ਜਦੋਂ ਹੁਣ ਨਿਹੰਗ ਸਿੰਘਾਂ ਦੇ ਮੁਖੀ ਬਾਬਾ ਅਮਨ ਸਿੰਘ ਦੀਆਂ ਤਸਵੀਰਾਂ ਭਾਜਪਾ ਦੇ ਕੇਂਦਰੀ ਮੰਤਰੀ ਨਾਲ ਵਾਇਰਲ ਹੋਈਆਂ ਉਸ ਤੋਂ ਬਾਅਦ ਉਹ ਖੁੱਲ੍ਹ ਕੇ ਸਪੱਸ਼ਟੀਕਰਨ ਨਹੀਂ ਦੇ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਸਿੰਘੂ ਬਾਰਡਰ ’ਤੇ ਕਤਲ ਘਟਨਾ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਵੱਡੀ ਸਾਜਿਸ਼ ਹੈ ਅਤੇ ਇਸ ਪਿੱਛੇ ਕਿਹੜੀਆਂ ਵੱਡੀਆਂ ਤਾਕਤਾਂ ਜਾਂ ਵਿਅਕਤੀ ਹਨ ਉਹ ਸਾਹਮਣੇ ਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲਖਵੀਰ ਸਿੰਘ ਨੂੰ ਇਸ ਕਾਰਜ ਲਈ ਲਾਲਚ ਦੇ ਕੇ ਤਿਆਰ ਕੀਤਾ ਗਿਆ ਹੋ ਸਕਦਾ ਹੈ, ਇਸ ਲਈ ਇਹ ਵੱਡੀ ਜਾਂਚ ਦਾ ਵਿਸ਼ਾ ਹੈ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਚ ਤਾਂ ਹਮੇਸ਼ਾ ਭਾਰੀ ਗਿਣਤੀ ’ਚ ਸੰਗਤ ਰਹਿੰਦੀ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ, ਇਸ ਲਈ ਮੇਰੇ ਵਲੋਂ ਦਿੱਤੇ ਬਿਆਨ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਨਾਲ ਜੋੜਨਾ ਬਿਲਕੁਲ ਨਿਰਅਧਾਰ ਹੈ।

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਲੰਗਰ ਹਾਲ ਤੇ ਸਰੋਵਰ ਵੀ ਹੁੰਦਾ ਹੈ ਪਰ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਹੁੰਦੇ ਹਨ, ਉਸ ਨੂੰ ਦਰਬਾਰ ਸਾਹਿਬ ਹੀ ਕਿਹਾ ਜਾਂਦਾ ਹੈ, ਇਸ ਲਈ ਉਨ੍ਹਾਂ ਹਰਿਮੰਦਰ ਸਾਹਿਬ ਬਾਰੇ ਨਹੀਂ ਬਲਕਿ ਹੋਰਨਾਂ ਗੁਰੂ ਘਰਾਂ ’ਚ ਬਣੇ ਦਰਬਾਰ ਸਾਹਿਬ ਦੀ ਗੱਲ ਕੀਤੀ ਸੀ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਿੰਘੂ ਬਾਰਡਰ ’ਤੇ ਲਖਵੀਰ ਸਿੰਘ ਕਤਲ ਮਾਮਲੇ ਦੀ ਜਾਂਚ ਕਰਵਾਉਣਾ ਬਹੁਤ ਹੀ ਚੰਗਾ ਉਪਰਾਲਾ ਹੈ ਕਿਉਂਕਿ ਜੇਕਰ ਸਰਕਾਰ ਤੇ ਸੀਬੀਆਈ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰੇ ਤਾਂ ਸੱਚਾਈ ਸਾਹਮਣੇ ਆ ਜਾਵੇਗੀ।

About admin

Check Also

प्रकाश सिंह बादल को हुआ ओमीक्रोन, कुछ दिन रहेंगे ICU में

लुधियाना, 24 जनवरी 2022, ओजी इंडियन ब्यूरो- पंजाब के पूर्व मुख्य मंत्री प्रकाश सिंह बादल …

Leave a Reply

Your email address will not be published. Required fields are marked *