Friday , June 9 2023
Breaking News
Home / BREAKING / ਸਿੱਧੂ ਮੂਸੇਵਾਲਾ ਨੇ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਸਿੱਧੂ ਮੂਸੇਵਾਲਾ ਨੇ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਚੰਡੀਗੜ੍ਹ, 04 ਦਸੰਬਰ 2021, ਓਜੀ ਇੰਡਿਅਨ ਬਿਊਰੋ-

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਲਗਾਤਾਰ  ਸਵਾਲ ਉੱਠ ਰਹੇ ਹਨ। ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇਕਰ ਉਹ ਕਾਂਗਰਸ ਛੱਡ ਕੇ ਦੂਜੀ ਪਾਰਟੀ ‘ਚ ਜਾਂਦੇ ਤਾਂ ਲੋਕਾਂ ਨੇ ਕਹਿਣਾ ਸੀ ਕਿ ਤੁਸੀਂ ਬੇਅਦਬੀ ਵਾਲਿਆਂ ਨਾਲ ਮਿਲੇ ਫਿਰਦੇ ਹੋ। ਉਨ੍ਹਾਂ ਕਿਹਾ ਕਿ ਜੇਕਰ ਉਹ ਭਾਜਪਾ ‘ਚ ਜਾਂਦੇ ਤਾਂ ਲੋਕਾਂ ਨੇ ਕਹਿਣਾ ਸੀ ਕਿ ਇਹ ਕਿਸਾਨਾਂ ਦੀ ਵਿਰੋਧੀ ਪਾਰਟੀ ਹੈ।

ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕੋਈ ਕਦਮ ਚੁੱਕ ਰਿਹਾ ਹੈ ਤਾਂ ਉਹ ਬੇਵਕੂਫ਼ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਘਰ ਬੈਠਿਆਂ 3 ਸਾਲਾਂ ‘ਚ ਮੇਰੇ ‘ਤੇ 6 ਪਰਚੇ ਹੋ ਚੁੱਕੇ ਹਨ ਅਤੇ ਜੇਕਰ ਮੇਰੇ ਨਾਲ ਇਹ ਸਭ ਕੁੱਝ ਹੋ ਰਿਹਾ ਹੈ ਤਾਂ ਫਿਰ ਆਮ ਲੋਕਾਂ ਨਾਲ ਕੀ ਹੁੰਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਮੈਂ ਆਜ਼ਾਦ ਖੜ੍ਹਾ ਹੋ ਜਾਂਦਾ ਹੈ ਤਾਂ ਵੀ ਲੋਕਾਂ ਨੇ ਸਵਾਲ ਚੁੱਕਣੇ ਸੀ। ਉਨ੍ਹਾਂ ਨੇ ਸਵਾਲ ਚੁੱਕਣ ਵਾਲਿਆਂ ਨੂੰ ਕਿਹਾ ਕਿ ਉਹ ਮੈਨੂੰ ਦੱਸ ਦੇਣ ਕਿ ਮੇਰੇ ਲਈ ਕੀ ਸਹੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਕੁੱਝ ਵੀ ਕੀਤਾ ਹੈ, ਸਹੀ ਕੀਤਾ ਹੈ ਅਤੇ ਉਨ੍ਹਾਂ ਨੂੰ ਸਿਰਫ ਆਪਣੇ ਪਰਿਵਾਰ ਨਾਲ ਹੀ ਕੋਈ ਫ਼ਰਕ ਪੈਂਦਾ ਹੈ ਅਤੇ ਪਰਿਵਾਰ ਲਈ ਉਨ੍ਹਾਂ ਵੱਲੋਂ ਹਰ ਚੀਜ਼ ਨੂੰ ਕਲੀਅਰ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਖ਼ਿਲਾਫ਼ ਬੋਲਣ ਵਾਲੇ ਲੋਕਾਂ ਦੇ ਸਰਟੀਫਿਕੇਟ ਦੀ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਹਿੰਮਤ ਰੱਖਦਾ ਹਾਂ ਅਤੇ ਜੋ ਗੱਲ ਕਹੀ ਹੈ, ਉਸ ‘ਤੇ ਕਾਇਮ ਰਹਾਂਗਾ।

ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜਿਹੜੀ ਗੱਲ ਗਲਤ ਹੈ, ਉਸ ਨੂੰ ਠੋਕ ਕੇ ਗਲਤ ਕਹਾਂਗਾ। ਉਨ੍ਹਾਂ ਕਿਹਾ ਕਿ ਜੇਕਰ ਚੁੱਪ ਹੀ ਕਰਨਾ ਹੁੰਦਾ ਤਾਂ ਹੁਣ ਵੀ ਉਹ ਲਾਈਵ ਨਾ ਹੁੰਦੇ।

About admin

Check Also

प्रकाश सिंह बादल को हुआ ओमीक्रोन, कुछ दिन रहेंगे ICU में

लुधियाना, 24 जनवरी 2022, ओजी इंडियन ब्यूरो- पंजाब के पूर्व मुख्य मंत्री प्रकाश सिंह बादल …

Leave a Reply

Your email address will not be published. Required fields are marked *